ਭਾਰਤੀ ਫੁੱਟਬਾਲ ਦੇ ਸਟਾਰ ਖਿਡਾਰੀ ਸੁਨੀਲ ਛੇਤਰੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ । ਭਾਰਤ ਦੀ ਫੁੱਟਬਾਲ ਟੀਮ ਦੇ ਕਪਤਾਨ ਨੇ ਆਪਣੇ ਸੰਨਿਆਸ ਦੀ ਘੋਸ਼ਣਾ ਕੀਤੀ ਹੈ ਇਸ ਤੋਂ ਬਾਅਦ ਉਹ 6 ਜੂਨ ਨੂੰ ਕੁਵੈਤ ਦੇ ਖਿਲਾਫ ਆਪਣਾ ਆਖਰੀ ਮੈਚ ਖੇਡਣ ਗਏ ਅਤੇ ਇਸ ਤੋਂ ਬਾਅਦ ਉਹ ਅੰਤਰਰਾਸ਼ਟਰੀ ਫੁੱਟਬਾਲ ਨੂੰ ਅਲਵਿਦਾ ਆਖਣਗੇ। ਉਹਨਾਂ ਦੇ ਸੰਨਿਆਸ ਦੇ ਐਲਾਨ ਦੇ ਨਾਲ ਉਹਨਾਂ ਦੇ ਫੈਨ ਜਰੂਰ ਨਿਰਾਸ਼ ਨਜ਼ਰ ਆ ਰਹੇ ਹਨ।