HomePunjabi Newsਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਭਾਰਤੀ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ...

ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਭਾਰਤੀ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

ਫੌਜ ਅਤੇ ਪੁਲਿਸ ਵਲੋਂ ਸਰਚ ਅਪਰੇਸ਼ਨ ਅਜੇ ਵੀ ਜਾਰੀ

ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ’ਚ ਅੱਜ ਸਵੇਰੇ ਭਾਰਤੀ ਫੌਜ ਨੇ ਵੱਖ-ਵੱਖ ਮੁਕਾਬਲਿਆਂ ’ਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਵਿਚੋਂ 2 ਅੱਤਵਾਦੀ ਮਾਛਿਲ ਵਿਚ ਅਤੇ 1 ਤੰਗਧਾਰ ਵਿਚ ਸਰਹੱਦ ਨੇੜੇ ਮਾਰਿਆ ਗਿਆ ਹੈ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਛਿਲ ਅਤੇ ਤੰਗਧਾਰ ਵਿਚ ਲੰਘੀ ਦੇਰ ਰਾਤ ਸਮੇਂ ਖਰਾਬ ਮੌਸਮ ਦਾ ਫਾਇਦਾ ਚੁੱਕ ਕੇ ਇਹ ਅੱਤਵਾਦੀ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਇਸ ਤੋਂ ਬਾਅਦ ਫੌਜ ਅਤੇ ਪੁਲਿਸ ਨੇ ਮਿਲ ਕੇ ਸਰਚ ਅਪਰੇਸ਼ਨ ਸ਼ੁਰੂ ਕੀਤਾ ਅਤੇ ਵੱਖ-ਵੱਖ ਥਾਵਾਂ ’ਤੇ ਦੋ ਮੁਕਾਬਲੇ ਹੋਏ, ਜਿਸਦੇ ਚੱਲਦਿਆਂ 3 ਅੱਤਵਾਦੀ ਮਾਰੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਫੌਜ ਅਤੇ ਪੁਲਿਸ ਵਲੋਂ ਚਲਾਇਆ ਗਿਆ ਸਰਚ ਅਪਰੇਸ਼ਨ ਅਜੇ ਵੀ ਜਾਰੀ ਸੀ।  

RELATED ARTICLES

Most Popular

Recent Comments