ਭਾਰਤੀ ਟੀਮ ਦੇ ਸਟਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਸਾਬਕਾ ਸਪਿਨਰ ਅਨਿਲ ਕੁੰਬਲੇ ਨੂੰ ਪਿੱਛੇ ਛੱਡ ਦਿੱਤਾ ਹੈ। ਕਾਨਪੁਰ ‘ਚ ਬੰਗਲਾਦੇਸ਼ ਖਿਲਾਫ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਅਸ਼ਵਿਨ ਨੇ ਇਕ ਵਿਕਟ ਲਈ ਅਤੇ ਇਸ ਦੇ ਨਾਲ ਹੀ ਉਹ ਏਸ਼ੀਆ ‘ਚ ਟੈਸਟ ਫਾਰਮੈਟ ‘ਚ ਭਾਰਤ ਲਈ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਅਸ਼ਵਿਨ ਨੇ ਏਸ਼ੀਆ ਵਿੱਚ ਲਾਲ ਗੇਂਦ ਦੇ ਫਾਰਮੈਟ ਵਿੱਚ ਹੁਣ 420 ਵਿਕਟਾਂ ਆਪਣੇ ਨਾਂ ਕਰ ਲਈਆਂ ਹਨ।
ਭਾਰਤੀ ਸਪਿਨਰ ਅਸ਼ਿਵਨ ਨੇ ਬਣਾਇਆ ਵੱਡਾ ਰਿਕਾਰਡ, ਕੁੰਬਲੇ ਨੂੰ ਛੱਡਿਆ ਪਿੱਛੇ
RELATED ARTICLES