ਹੜ੍ਹ ਪੀੜਤਾਂ ਦੇ ਨੁਕਸਾਨ ਭਰਪਾਈ ਲਈ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼
ਹੜ੍ਹ ਪੀੜਤਾਂ ਦੇ ਹੋਏ ਨੁਕਸਾਨ ਦੀ ਭਰਪਾਈ ਨੂੰ ਪੂਰਾ ਕਰਨ ਲਈ ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸੀਐਮ ਮਾਨ ਵੱਲੋਂ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਫੀਲਡ ਵਿੱਚ ਗਿਰਦਾਵਰੀ ਦਾ ਕੰਮ ਪੂਰੀ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਅਸਲ ਪੀੜਤ ਵਾਂਝਾ ਨਹੀਂ ਰਹਿਣਾ ਚਾਹੀਦਾ।