ਡੀਜੀਪੀ ਗੌਰਵ ਯਾਦਵ ਵਲੋਂ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਆਰੋਪ ਵਿਚ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ। ਪੁਲਿਸ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਆਰੋਪੀਆਂ ਕੋਲੋਂ 1 ਕਿੱਲੋਂ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਵਲੋਂ ਦੱਸਿਆ ਗਿਆ ਇਹ ਦੋਵੇਂ ਵਿਅਕਤੀ ਅਫਗਾਨ ਹੈਂਡਲਰਜ਼ ਦੇ ਸੰਪਰਕ ਵਿਚ ਸਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਜਾਣਕਾਰੀ ਵੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਇਨ੍ਹਾਂ ਦੋਵੇਂ ਆਰੋਪੀਆਂ ਨੂੰ ਗਿ੍ਫਤਾਰ ਕੀਤਾ ਹੈ ਅਤੇ ਪੁਲਿਸ ਇਨ੍ਹਾਂ ਬਾਰੇ ਜਾਂਚ ਕਰਨ ਵਿਚ ਜੁਟ ਗਈ ਹੈ।