1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਕੀਤਾ ਗਿਆ ਤਲਬ

ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਕਤਲ ਕੇਸ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ 5 ਅਗਸਤ ਨੂੰ ਤਲਬ ਕੀਤਾ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਮਾਮਲੇ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਬੁੱਧਵਾਰ ਨੂੰ ਇਹ ਹੁਕਮ ਦਿੱਤਾ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 20 ਮਈ ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

MUST READ