More
    HomePunjabi Newsਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਸਰਕਾਰ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦਾ...

    ਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਸਰਕਾਰ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦਾ ਲਗਾਇਆ ਆਰੋਪ

    ਕਿਹਾ : ਮੰਗਾਂ ਮਨਵਾਉਣ ਲਈ ਨਹੀਂ, ਵਾਅਦੇ ਪੂਰੇ ਕਰਵਾਉਣ ਲਈ ਜਾ ਰਹੇ ਹਾਂ ਦਿੱਲੀ

    ਪਟਿਆਲਾ/ਬਿਊਰੋ ਨਿਊਜ਼ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਦੀਆਂ ਸਰਹੱਦਾਂ ’ਤੇ ਹਰਿਆਣਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਮਿਲ ਕੇ ਕਿਸਾਨਾਂ ’ਤੇ ਬਹੁਤ ਜ਼ੁਲਮ ਕੀਤੇ ਪ੍ਰੰਤੂ ਸਾਡੇ ਕਿਸਾਨ ਸਾਥੀ ਨਹੀਂ ਡੋਲੇ। ਜਿਸ ਚਲਦਿਆਂ ਕੇਂਦਰ ਸਰਕਾਰ ਨੇ ਸੋਚਿਆ ਕਿ ਗੱਲਬਾਤ ਦਾ ਰਸਤਾ ਹੀ ਠੀਕ ਰਹੇਗਾ, ਤਦ ਹੀ ਕੇਂਦਰ ਸਰਕਾਰ ਵੱਲੋਂ ਮੀਟਿੰਗ ਲਈ ਸਮਾਂ ਰੱਖਿਆ ਗਿਆ ਹੈ ਅਤੇ ਇਸ ਮੀਟਿੰਗ ਦਾ ਕਿਸਾਨ ਜਥੇਬੰਦੀਆਂ ਵੀ ਸਮਰਥਨ ਕਰਦੀਆਂ ਹਨ। ਪ੍ਰੰਤੂ ਜੇਕਰ ਮੀਟਿੰਗ ਦੌਰਾਨ ਮਸਲਾ ਹੱਲ ਨਹੀਂ ਹੁੰਦਾ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਲਈ ਡਟੀਆਂ ਰਹਿਣਗੀਆਂ।

    ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੋਈ ਨਵੀਆਂ ਮੰਗਾਂ ਮਨਵਾਉਣ ਲਈ ਦਿੱਲੀ ਨਹੀਂ ਜਾ ਰਹੇ ਬਲਕਿ ਪਿਛਲੇ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਪੂਰੀਆਂ ਕਰਨ ਲਈ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਜਾ ਰਹੀ ਹਾਂ। ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਵਿਸ਼ਵਾਸ ਜਿੱਤਣ ਲਈ ਪਹਿਲਾਂ ਕੀਤੇ ਵਾਅਦਿਆਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ। ਜੇਕਰ ਕੇਂਦਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਸੰਘਰਸ਼ ਜਾਰੀ ਰਹੇਗਾ।

    RELATED ARTICLES

    Most Popular

    Recent Comments