HomePunjabi Newsਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ

ਕਿਸਾਨ ਆਗੂ ਡੱਲੇਵਾਲ ਦਾ 12 ਕਿਲੋ ਵਜ਼ਨ ਘਟਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਦਿੱਲੀ-ਸੰਗਰੂਰ ਮੁੱਖ ਮਾਰਗ ’ਤੇ ਪਿੰਡ ਢਾਬੀ ਗੁੱਜਰਾਂ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵੀ ਜਾਰੀ ਰਿਹਾ। ਇਸ ਦੇ ਚੱਲਦਿਆਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਹੋਰ ਚਿੰਤਾਜਨਕ ਹੋ ਗਈ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਡੱਲੇਵਾਲ ਦਾ 12 ਕਿਲੋ ਵਜ਼ਨ ਘਟਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਹਾਲਤ ਕਿਸੇ ਵੀ ਸਮੇਂ ਹੋਰ ਗੰਭੀਰ ਹੋ ਸਕਦੀ ਹੈ।

ਇਸੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਭਲਕੇ 13 ਦਸੰਬਰ ਨੂੰ ਸਮੂਹ ਦੇਸ਼ ਵਾਸੀ ਆਪੋ-ਆਪਣੇ ਪਿੰਡਾਂ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਦੇ ਪੁਤਲੇ ਜ਼ਰੂਰ ਫੂਕਣ ਕਿਉਂਕਿ ਕੋਈ ਵੀ ਸਿਆਸੀ ਪਾਰਟੀ ਕਿਸਾਨਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ। ਧਿਆਨ ਰਹੇ ਕਿ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਧਰਨੇ ਲਗਾਏ ਗਏ ਹਨ।

RELATED ARTICLES

Most Popular

Recent Comments