ਜੰਮੂ-ਕਸ਼ਮੀਰ: ਸ਼ੋਪੀਆਂ ‘ਚ ਸੁਰੱਖਿਆ ਬਲਾਂ ਵਲੋਂ ਤਿੰਨ ਅੱਤਵਾਦੀ ਢੇਰ, ਇਕ ਨੇ ਕੀਆ ਆਤਮਸਮਰਪਣ
ਨੈਸ਼ਨਲ ਡੈਸਕ:- ਜੰਮੂ ਕਸ਼ਮੀਰ ਵਿੱਚ ਸ਼ੋਪੀਆਂ ਨਾਲ ਮੁਕਾਬਲੇ ਦੀ ਖਬਰ ਸਾਹਮਣੇ ਆਈ ਹੈ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਚੱਲ ਰਹੇ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਹਨ ਅਤੇ ਇਕ ਨੇ ਆਤਮ ਸਮਰਪਣ ਕਰ ਦਿੱਤਾ ਹੈ। ਸੈਨਾ ਦੇ ਸੂਤਰਾਂ ਨੇ ਦੱਸਿਆ ਕਿ, ਅੱਜ ਸਵੇਰੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਕਨੀਗਮ ਖੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ। ਇਸ ਸਮੇਂ ਦੌਰਾਨ ਸੁਰੱਖਿਆ ਬਲਾਂ ਵੱਲੋਂ ਤਿੰਨ ਅੱਤਵਾਦੀ ਮਾਰੇ ਗਏ ਹਨ। ਇਹ ਅਲ-ਬਦਰ ਅੱਤਵਾਦੀ ਸੰਗਠਨ ਦੇ 4 ਨਵੇਂ ਭਰਤੀ ਕੀਤੇ ਸਥਾਨਕ ਅੱਤਵਾਦੀ ਸਨ।

ਬਹਿਰਹਾਲ ਜੰਮੂ-ਕਸ਼ਮੀਰ ਪੁਲਿਸ ਖੇਤਰ ਵਿੱਚ ਸਰਚ ਅਭਿਆਨ ਜਾਰੀ ਹੈ। ਇਕ ਅੱਤਵਾਦੀ ਨੇ ਆਤਮ ਸਮਰਪਣ ਕਰ ਦਿੱਤਾ ਹੈ। ਅੱਤਵਾਦੀ ਦਾ ਨਾਮ ਤਾਸੀਫ ਅਹਿਮਦ ਦੱਸਿਆ ਜਾ ਰਿਹਾ ਹੈ।ਦੱਸ ਦੇਈਏ ਕਿ, ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਸ਼ਮੀਰ ਦੇ ਸੋਪੋਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਦੇਖਣ ਨੂੰ ਮਿਲੀ ਸੀ, ਜਿਸ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰੇ ਸਨ।