ਬਰਗਾੜੀ ਮੋਰਚਾ ਖ਼ਤਮ ਕਰਨ ਦੇ ਮਾਮਲੇ ‘ਚ ਜੱਥੇਦਾਰ ਭਾਈ ਮੰਡ ਵਲੋਂ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ਼ ਵੱਡਾ ਐਲਾਨ

ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਵਲੋਂ ਪੰਜਾਬ ਸਰਕਾਰ ਦੇ 5 ਮੰਤਰੀਆਂ ਤੇ ਵਿਧਾਇਕਾਂ ਦੇ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ ਹੋਣ ‘ਤੇ ਇਸ ਮਾਮਲੇ ਵਿਚ 17 ਅਗਸਤ ਨੂੰ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਵਿਖੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ਕਰ ਕੇ ਗੁਰਮਤਿ ਦਾ ਸੋਧਣ ਅਤੇ 20 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਤੋਂ ਇਸ ਸਬੰਧੀ ਹੁਕਮਨਾਮਾ ਜਾਰੀ ਕਰਨ ਦਾ ਐਲਾਨ ਕੀਤਾ ਹੈ।


ਦਸ ਦਈਏ ਕਿ ਬੇਅਦਬੀ ਮਾਮਲਿਆਂ ਸਬੰਧੀ ਬਰਗਾੜੀ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਨੂੰ ਲੈ ਕੇ ਇਹ ਐਲਾਨ ਭਾਈ ਧਿਆਨ ਸਿੰਘ ਮੰਡ ਵਲੋਂ ਪੰਜ ਸਿੰਘਾਂ ਨਾਲ ਇਕੱਤਰਤਾ ਕਰਨ ਉਪਰੰਤ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਇਸ ਮੌਕੇ ਭਾਈ ਮੰਡ ਦੇ ਨਾਲ ਬਾਬਾ ਨਛੱਤਰ ਸਿੰਘ ਕੱਲਰ ਭੈਣੀ, ਬਾਬਾ ਹਿੰਮਤ ਸਿੰਘ, ਬਾਬਾ ਨਸੀਬ ਸਿੰਘ, ਬਾਬਾ ਹਰਬੰਸ ਸਿੰਘ ਜੈਨਪੁਰ ਤੇ ਜਰਨੈਲ ਸਿੰਘ ਸਖੀਰਾ ਵੀ ਹਾਜ਼ਰ ਸਨ |

MUST READ