ਅਫਗਾਨਿਸਤਾਨ ‘ਚ ਤਾਲਿਬਾਨ ਰਾਜ ਦੀ ਵਾਪਸੀ ਤੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਈ ਚਿੰਤਾ, ਭਾਰਤ ਸਰਕਾਰ ਨੂੰ ਕੀਤੀ ਇਹ ਅਪੀਲ

ਅਫ਼ਗਾਨਿਸਤਾਨ ‘ਚ ਤਾਲਿਬਾਨ ਰਾਜ ਦੀ ਵਾਪਸੀ ਤੇ ਬਣੇ ਹਾਲਾਤ ਤੇ ਪ੍ਰਤੀਕਿਰਿਆ ਦਿੰਦੇ ਹੋਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ ‘ਤੇ ਗੱਲਬਾਤ ਕਰਦਿਆਂ ਸਿੱਖ ਭਾਈਚਾਰੇ ਦੀ ਸੁਰੱਖਿਆ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਸਾਭ-ਸੰਭਾਲ ਲਈ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਤੋਂ ਬਹੁਤ ਸਾਰੇ ਸਿੱਖ ਕੈਨੇਡਾ, ਅਮਰੀਕਾ ਤੇ ਹੋਰ ਦੇਸ਼ਾਂ ਦੇ ਨਾਲ-ਨਾਲ ਦਿੱਲੀ ਵਿੱਚ ਵੱਸ ਚੁੱਕੇ ਹਨ ਪਰ ਕੁੱਝ ਪਰਿਵਾਰ ਅਜੇ ਵੀ ਅਫ਼ਗਾਨਿਸਤਾਨ ਵਿੱਚ ਰਹਿ ਰਹੇ ਹਨ, ਜਿਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਆਪਣੇ ਆਪ ਨੂੰ ਮਹਿਫੂਸ ਰੱਖਿਆ ਹੋਇਆ ਹੈ ਤੇ ਉਨ੍ਹਾਂ ਸਿੱਖ ਦੀ ਬੜੀ ਚਿੰਤਾ ਹੈ।

ਸਿੰਘ ਸਾਹਿਬ ਨੇ ਦੁਨੀਆ ਭਰ ਦੀਆਂ ਸਰਕਾਰ ਨੂੰ ਅਪੀਲ ਕਰਦੇ ਹਨ ਕਿਹਾ ਕਿ ਭਾਰਤ ਸਰਕਾਰ ਨੂੰ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਵੇ ਅਤੇ ਅਫ਼ਗਾਨਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਦਾ ਮਾਮਲਾ ਤਰਜੀਹ ਢੰਗ ਨਾਲ ਲਵੇ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ‘ਚ ਜੋ ਵੀ ਸਰਕਾਰ ਬਣੇਗੀ ਉਸ ਨਾਲ ਸੰਪਰਕ ਕਰਕੇ ਮਸਲਾ ਹੱਲ ਕਰਵਾਇਆ ਜਾਵੇ।ਸਿੰਘ ਸਾਹਿਬ ਨੇ ਕਿਹਾ ਕਿ ਅਫ਼ਗਾਨਿਸਤਾਨੀ ਸਿੱਖਾਂ ਦੀ ਫਾਰਸੀ ਅਰਬੀ ਤੇ ਚੰਗੀ ਪਕੜ ਹੈ। ਉਨ੍ਹਾਂ ਦੀਆਂ ਸੇਵਾਵਾਂ ਇਤਿਹਾਸ ਨੂੰ ਲੱਭਣ ਅਤੇ ਉੱਲਥਾ ਕਰਨ ਵਿੱਚ ਲਈ ਜਾ ਸਕਦੀ ਹੈ ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।


ਉਧਰ ਦੂਜੇ ਪਾਸੇ 3 ਦਿਨਾਂ ਕਸ਼ਮੀਰ ਦੌਰੇ ਤੋਂ ਵਾਪਸ ਆਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਸ਼ਮੀਰ ਵਿਖੇ 5 ਧਾਰਮਿਕ ਸਮਾਗਮ ਕੀਤੇ, ਜਿੱਥੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਕਸ਼ਮੀਰੀ ਸਿੱਖ ਕੁੜੀਆਂ ਨੂੰ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਬਹੁਤ ਸਾਰੀਆਂ ਕੁੜੀਆਂ ਨੇ ਪੜ੍ਹਾਈ ਛੱਡ ਦਿੱਤੀ ਪਰ ਹੁਣ ਸ਼੍ਰੋਮਣੀ ਕਮੇਟੀ ਨੇ 100 ਕਸ਼ਮੀਰੀ ਕੁੜੀਆਂ ਨੂੰ ਦਮਦਮਾ ਸਾਹਿਬ ਵਿਖੇ ਮੁਫ਼ਤ ਪੜ੍ਹਾਈ ਕਰਵਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਵਿਦੇਸ਼ੀ ਸਿੱਖਾਂ ਨੂੰ ਕਸ਼ਮੀਰੀ ਸਮੇਤ ਕਈ ਰਾਜਾਂ ਵਿੱਚ ਮੁਸਕਲਾਂ ਕੱਟ ਰਹੇ ਸਿੱਖ ਭਾਈਚਾਰੇ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

MUST READ