ਇਕੱਤਰਤਾ ’ਚ ਅਹਿਮ ਪੰਥਕ ਮਸਲਿਆਂ ’ਤੇ ਹੋਵੇਗਾ ਵਿਚਾਰ ਵਟਾਂਦਰਾ
ਅੰਮਿ੍ਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਅੰਮਿ੍ਤਸਰ ਵਿਖੇ ਬੁਲਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 28 ਜਨਵਰੀ ਨੂੰ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਵਿਚ ਅਹਿਮ ਅਤੇ ਭਖਦੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।
ਇਸ ਇਕੱਤਰਤਾ ਦੇ ਏਜੰਡੇ ਬਾਰੇ ਅਜੇ ਸਪੱਸ਼ਟ ਨਹੀਂ ਹੈ, ਪਰ ਸਮਝਿਆ ਜਾ ਰਿਹਾ ਹੈ ਕਿ ਇਸ ਇਕੱਤਰਤਾ ਵਿਚ ਸ਼ੋ੍ਮਣੀ ਅਕਾਲੀ ਦਲ ’ਚ ਭਰਤੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਗਈ 11 ਮੈਂਬਰੀ ਕਮੇਟੀ ਸਬੰਧੀ ਗੱਲਬਾਤ ਹੋਵੇਗੀ। ਇਸ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਅਹਿਮ ਪੰਥਕ ਮੁੱਦਿਆਂ ਬਾਰੇ ਸਿੰਘ ਸਾਹਿਬਾਨ ਵਲੋਂ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।