More
    HomePunjabi Newsਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਤਾੜਨਾ

    ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਤਾੜਨਾ

    ਇਕ ਦੂਜੇ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਦਾ ਲਿਆ ਸਖਤ ਨੋਟਿਸ

    ਅੰਮਿ੍ਤਸਰ/ਬਿਊਰੋ ਨਿਊਜ਼  : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਵਿਚਾਰੇ ਜਾ ਰਹੇ ਮਾਮਲੇ ਦੇ ਸੰਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਯਾਦਾ ਅਤੇ ਸਰਬਉੱਚਤਾ ਦੇ ਵਿਰੁੱਧ ਹੈ, ਕਿਉਂਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਉਦੋਂ ਤੱਕ ਇਸ ’ਤੇ ਕਿਸੇ ਤਰ੍ਹਾਂ ਦੀਆਂ ਵੀ ਟਿੱਪਣੀਆਂ ਉਚਿਤ ਨਹੀਂ ਹਨ।

    ਅਕਾਲ ਤਖਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਵਲੋਂ ਜਾਰੀ ਬਿਆਨ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਇਕ-ਦੂਜੇ ਦੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ।  

    RELATED ARTICLES

    Most Popular

    Recent Comments