More
    HomePunjabi Newsਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ’ਤੇ ਹਮਲੇ ਦੀ ਸਖਤ ਨਿੰਦਾ

    ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ’ਤੇ ਹਮਲੇ ਦੀ ਸਖਤ ਨਿੰਦਾ

    ਕਿਹਾ : ਹਮਲਾ ਸੁਖਬੀਰ ਬਾਦਲ ’ਤੇ ਨਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾਦਾਰ ’ਤੇ ਹੋਇਆ
    ਅੰਮਿ੍ਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਗਿਆਨੀ ਰਘਬੀਰ ਸਿੰਘ ਨੇ ਅੱਗੇ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸੇਵਾ ਨਿਭਾਅ ਰਹੇ ਇਕ ਸੇਵਾਦਾਰ ’ਤੇ ਹੋਇਆ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ।

    ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਵੀ ਸਖ਼ਤ ਤਾੜਨਾ ਕਰਦੇ ਹਾਂ ਕਿ ਉਹ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਵੇ। ਉਧਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਨੂੰ ਨਿਭਾਉਂਦੇ ਹੋਏ ਸੁਖਬੀਰ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਘਟੀਆ ਮਾਨਸਿਕਤਾ ਨਾਲ ਕੀਤੇ ਗਏ ਇਸ ਹਮਲੇ ਨੂੰ ਸ੍ਰੀ ਦਰਬਾਰ ਸਾਹਿਬ ਦੀ ਧਾਰਮਿਕ ਆਭਾ ’ਤੇ ਵੀ ਹਮਲਾ ਕਿਹਾ ਜਾ ਸਕਦਾ ਹੈ।

    RELATED ARTICLES

    Most Popular

    Recent Comments