More
    HomePunjabi NewsAmritsar ਹਵਾਈ ਅੱਡੇ ਤੋਂ ਹੁਣ ਨਿਰਯਾਤ ਹੋਣਗੇ ਗਹਿਣੇ

    Amritsar ਹਵਾਈ ਅੱਡੇ ਤੋਂ ਹੁਣ ਨਿਰਯਾਤ ਹੋਣਗੇ ਗਹਿਣੇ

    ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਤੀ ਜਾਣਕਾਰੀ

    ਅੰਮਿ੍ਤਸਰ/ਬਿਊਰੋ ਨਿਊਜ਼  : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਗਹਿਣੇ ਬਰਾਮਦ ਕਰਨ ਦੀ ਇਜਾਜ਼ਤ ਮਿਲ ਗਈ। ਉਨ੍ਹਾਂ ਦੱਸਿਆ ਕਿ ਵਣਜ ਅਤੇ ਉਦਯੋਗ ਮੰਤਰਾਲੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਸੰਸਦ ਮੈਂਬਰ ਨੇ ਕਿਹਾ ਕਿ ਕਾਰੋਬਾਰੀਆਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਅੰਮਿ੍ਤਸਰ ਹਵਾਈ ਅੱਡੇ ਤੋਂ ਸੋਨੇ-ਚਾਂਦੀ ਦੇ ਗਹਿਣੇ ਬਾਹਰ ਭੇਜਣ ਦਾ ਕੰਮ ਸ਼ੁਰੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਅੰਮਿ੍ਤਸਰ ਵਿੱਚ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੇ 1500 ਕਾਰੋਬਾਰੀ ਹਨ।

    ਦੱਸਣਯੋਗ ਹੈ ਕਿ ਅੰਮਿ੍ਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਬਰਾਮਦ ਦੀ ਸਹੂਲਤ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਜਾਂ ਮੁੰਬਈ ਦੀਆਂ ਬੰਦਰਗਾਹਾਂ ’ਤੇ ਨਿਰਭਰ ਰਹਿਣਾ ਪੈਂਦਾ ਹੈ। ਇੱਥੋਂ ਮਨਜ਼ੂਰੀ ਮਿਲਣ ਨਾਲ ਖਰਚਿਆਂ ’ਚ ਵੀ ਕਮੀ ਆਵੇਗੀ। ਔਜਲਾ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਕੇਂਦਰੀ ਉਦਯੋਗ ਅਤੇ ਵਣਜ ਮੰਤਰੀ ਜਤਿਨ ਪ੍ਰਸਾਦ ਨੂੰ ਵੀ ਮਿਲੇ ਸਨ ਤੇ ਉਨ੍ਹਾਂ ਨੂੰ ਸਥਿਤੀ ਤੋਂ ਜਾਣੂ ਕਰਵਾਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੱਤਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੰਮਿ੍ਤਸਰ ਹਵਾਈ ਅੱਡੇ ਨੂੰ ‘ਐਕਸਪੋਰਟ ਪੋਰਟਾਂ’ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।  

    RELATED ARTICLES

    Most Popular

    Recent Comments