ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ ।।

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥

ਵਿਆਖਿਆ :- ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। 24-07-23, ਅੰਗ:531

MUST READ