ਜੈਤਸਰੀ ਮਹਲਾ ੫ ਰਨੇਗਾ ਲਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਵਿਆਖਿਆ:- ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ ( ਮਾਇਆ ਦੇ ਮੋਹ ਦੇ ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ॥੧॥ ਰਹਾਉ॥ ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ॥੧॥ 09-01-25, ਅੰਗ:-702