HomePunjabi NewsLiberal Breakingਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥

ਵਿਆਖਿਆ :- ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। 13-03-24, ਅੰਗ:-845

RELATED ARTICLES

Most Popular

Recent Comments