ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ
ਸ੍ਰੀ ਕਬੀਰ ਜੀਉ ਕੇ ਦੁਪਦੇ ਆਸਾ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥
ਵਿਆਖਿਆ :- ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੁ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ- ਇਹ ਗੱਲ – ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।1। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।1। ਰਹਾਉ। 27-08-23, ਅੰਗ:-483