ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਆਸਾ ॥ ਕਾਹੂ ਦੀਨ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥

ਵਿਆਖਿਆ :-(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ। |19-09-23, ਅੰਗ:-479

MUST READ