More
    HomePunjabi NewsLiberal Breakingਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

    ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

    ਵਡਹੰਸੁ ਮਹਲਾ ੩ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥

    ਵਿਆਖਿਆ:-ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਅੰਗ:-584

    RELATED ARTICLES

    Most Popular

    Recent Comments