HomePunjabi NewsLiberal Breakingਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ਘਰੁ ੨ ਸਾ ਅਸਟਪਦੀਆ ੴ ਸਤਿਗੁਰ ਪ੍ਰਸਾਦਿ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥

ਵਿਆਖਿਆ:-ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕਜੀਵਨ ਦੇਣ ਵਾਲੀ ਖ਼ੁਰਾਕ ( ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ ) ਚੁਗਦੇਹਨ, ( ਤੇ ਗੁਰੂ ਤੋਂ ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥ਅੰਗ:-685

RELATED ARTICLES

Most Popular

Recent Comments