HomePunjabi NewsLiberal Breakingਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਹੁਕਮਨਾਮਾ

ਸੋਰਠਿ ਮ: ੧ ਚਉਤੁਕੇ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧ ॥

ਵਿਆਖਿਆ:-ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ ਸਨੇਹੀ ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ ਸਭ ਕੁਝ ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ|੧। ਅੰਗ:-596

RELATED ARTICLES

Most Popular

Recent Comments