More
    HomePunjabi NewsLiberal Breakingਜੁਗੋ ਜੁਗ ਅਟੱਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਇਆ ਅੱਜ ਅੰਮ੍ਰਿਤ ਵੇਲੇ...

    ਜੁਗੋ ਜੁਗ ਅਟੱਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥ ੧ ॥ ਰਹਾਉ ॥

    ਵਿਆਖਿਆ :-(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।੧।ਰਹਾਉ।21-02-25, ਅੰਗ:-489

    RELATED ARTICLES

    Most Popular

    Recent Comments