ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥
ਵਿਆਖਿਆ :-ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ,ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ।ਅੰਗ:-135