HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥

ਵਿਆਖਿਆ :-ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ । ਰਹਾਉ। 04-02-25, ਅੰਗ:-609

RELATED ARTICLES

Most Popular

Recent Comments