HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਧਨਾਸਰੀ ਮਹਲਾ ੫ ।। ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

ਵਿਆਖਿਆ :-ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧। ਰਹਾਉ। 24-01-25, ਅੰਗ:-684

RELATED ARTICLES

Most Popular

Recent Comments