HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸੋਰਠਿ ਮਹਲਾ ੫ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

ਵਿਆਖਿਆ:- ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥28-01-25, ਅੰਗ:-624

RELATED ARTICLES

Most Popular

Recent Comments