ਸਲੋਕ ਮ: ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ॥
ਵਿਆਖਿਆ :- ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ। ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ। 29-01-25, ਅੰਗ:-465


