ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਫੌਜੀ ਨਾਲ ਜੇਲ੍ਹ ਵਿੱਚ ਕੁੱਟਮਾਰ
ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਹਰਿੰਦਰ ਸਿੰਘ ਫ਼ੌਜੀ ਨਾਲ ਜੇਲ੍ਹ ਵਿੱਚ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਧੀਕ ਸੈਸ਼ਨ ਜੱਜ ਕੇ ਕੇ ਜੈਨ ਦੀ ਅਦਾਲਤ ਨੇ ਜੇਲ੍ਹ ਵਿੱਚ ਕੁੱਟਮਾਰ ਦੇ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਜੇਲ੍ਹ ਪ੍ਰਸ਼ਾਸਨ ਤੋਂ ਸੀਸੀਟੀਵੀ ਫੁਟੇਜ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।