HomePunjabi Newsਕੈਲਾਸ਼ ਗਹਿਲੋਤ ਭਾਜਪਾ ’ਚ ਹੋਏ ਸ਼ਾਮਲ

ਕੈਲਾਸ਼ ਗਹਿਲੋਤ ਭਾਜਪਾ ’ਚ ਹੋਏ ਸ਼ਾਮਲ

ਗਹਿਲੋਤ ਨੇ ਦਿੱਲੀ ਦੀ ‘ਆਪ’ ਸਰਕਾਰ ’ਚ ਮੰਤਰੀ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਲਾਸ਼ ਗਹਿਲੋਤ ਅੱਜ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕੈਲਾਸ਼ ਗਹਿਲੋਤ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਹੈ। ਇਸ ਮੌਕੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਹਾਜ਼ਰ ਰਹੇ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਕੈਲਾਸ਼ ਗਹਿਲੋਤ ਨੇ ਕਿਹਾ ਕਿ ਮੈਂ ਕਦੇ ਵੀ ਕਿਸੇ ਦੇ ਦਬਾਅ ਹੇਠ ਕੋਈ ਕੰਮ ਨਹੀਂ ਕੀਤਾ ਹੈ।

ਉਧਰ ਦੂਜੇ ਪਾਸੇ ਦਿੱਲੀ ਦੀ ‘ਆਪ’ ਸਰਕਾਰ ’ਚੋਂ ਕੈਲਾਸ਼ ਗਹਿਲੋਤ ਦੇ ਅਸਤੀਫਾ ਤੋਂ ਦੇਣ ਤੋਂ ਬਾਅਦ ‘ਆਪ’ ਵਿਧਾਇਕ ਰਘੁਵਿੰਦਰ ਸ਼ੌਕੀਨ ਨੂੰ ਨਵਾਂ ਕੈਬਨਿਟ ਮੰਤਰੀ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਵਲੋਂ ਸਾਂਝੀ ਕੀਤੀ ਗਈ ਹੈ।

RELATED ARTICLES

Most Popular

Recent Comments