HomePunjabi Newsਕਮਲਾ ਹੈਰਿਸ ਨੂੰ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਮਿਲਿਆ ਬਹੁਮਤ

ਕਮਲਾ ਹੈਰਿਸ ਨੂੰ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਮਿਲਿਆ ਬਹੁਮਤ

1976 ਪਾਰਟੀ ਡੈਲੀਗੇਟਸ ਆਏ ਸਮਰਥਨ ’ਚ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਜੋਅ ਬਾਈਡਨ ਦੇ ਪਿੱਛੇ ਹਟਣ ਤੋਂ ਬਾਅਦ ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਡੈਮੋਕਰੇਟਿਕ ਪਾਰਟੀ ਵਲੋਂ ਨੌਮੀਨੇਸ਼ਨ ਦੇ ਲਈ ਬਹੁਮਤ ਹਾਸਲ ਕਰ ਲਿਆ ਹੈ। ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੇ ਲਈ 4 ਹਜ਼ਾਰ ਵਿਚੋਂ ਹੁਣ ਤੱਕ 1976 ਡੈਲੀਗੇਟਸ ਦਾ ਸਮਰਥਨ ਮਿਲ ਚੁੱਕਾ ਹੈ।

ਜ਼ਿਕਰਯੋਗ ਹੈ ਕਿ 1 ਤੋਂ 7 ਅਗਸਤ ਦੇ ਵਿਚਾਲੇ ਡੈਮੋਕਰੇਟਿਸ ਨੌਮੀਨੇਸ਼ਨ ਦੇ ਲਈ ਪਹਿਲੇ ਰਾਊਂਡ ਦੀ ਵੋਟਿੰਗ ਕਰਨਗੇ। ਕਮਲਾ ਹੈਰਿਸ ਨੇ ਰਾਸ਼ਟਰਪਤੀ ਜੋਅ ਬਾਈਡਨ ਵਲੋਂ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਤੋਂ ਬਾਅਦ ਪਹਿਲੀ ਵਾਰ ਜਨਤਾ ਨੂੰ ਸੰਬੋਧਨ ਵੀ ਕੀਤਾ। ਕਮਲਾ ਹੈਰਿਸ ਨੇ ਰਾਸ਼ਟਰਪਤੀ ਜੋਅ ਬਾਈਡਨ ਦੇ ਕੰਮ ਦੀ ਖੂਬ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਜੋਅ ਬਾਈਡਨ ਨੇ ਚਾਰ ਸਾਲਾਂ ਵਿਚ ਏਨਾ ਕੰਮ ਕੀਤਾ ਹੈ, ਜਿੰਨਾ ਕਈ ਰਾਸ਼ਟਰਪਤੀ ਆਪਣੇ ਦੋ ਕਾਰਜਕਾਲ ਦੌਰਾਨ ਵੀ ਪੂਰਾ ਨਹੀਂ ਕਰ ਸਕੇ। 

RELATED ARTICLES

Most Popular

Recent Comments