HomePunjabi Newsਕੇਜਰੀਵਾਲ ਨੇ ਦਿੱਲੀ ਚੋਣਾਂ ਆਪਣੇ ਦਮ ’ਤੇ ਲੜਨ ਦਾ ਕੀਤਾ ਐਲਾਨ

ਕੇਜਰੀਵਾਲ ਨੇ ਦਿੱਲੀ ਚੋਣਾਂ ਆਪਣੇ ਦਮ ’ਤੇ ਲੜਨ ਦਾ ਕੀਤਾ ਐਲਾਨ

ਦਿੱਲੀ ਚੋਣਾਂ ਲਈ ‘ਆਪ’ ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਆਉਂਦੇ ਫਰਵਰੀ ਮਹੀਨੇ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਆਪਣੇ ਐਕਸ ਅਕਾਊਂਟ ’ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਖਿਆ ਕਿ ਉਹ ਦਿੱਲੀ ਵਿਚ ਆਪਣੇ ਦਮ ’ਤੇ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ ਲੜਨਗੇ।

ਧਿਆਨ ਰਹੇ ਕਿ ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਚੋਣਾਂ ਲੜ ਸਕਦੇ ਹਨ। ਗਠਜੋੜ ਨੂੰ ਲੈ ਕੇ ‘ਇੰਡੀਆ’ ਗਠਜੋੜ ਅਤੇ ‘ਆਪ’ ਆਗੂਆਂ ਵਿਚਾਲੇ ਮੀਟਿੰਗ ਵੀ ਹੋਈ ਸੀ, ਇਸ ਤੋਂ ਬਾਅਦ ਹੀ ਕੇਜਰੀਵਾਲ ਨੇ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਹੈ।  

RELATED ARTICLES

Most Popular

Recent Comments