HomePunjabi Newsਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੂੰ ਮਾਨਹਾਨੀ ਦੇ ਮਾਮਲੇ ’ਚ ਮਿਲੀ...

ਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੂੰ ਮਾਨਹਾਨੀ ਦੇ ਮਾਮਲੇ ’ਚ ਮਿਲੀ ਜ਼ਮਾਨਤ

ਭਾਜਪਾ ਆਗੂ ਪ੍ਰਵੀਨ ਸ਼ੰਕਰ ਨੇ ਦਰਜ ਕਰਵਾਇਆ ਸੀ ਮਾਨਹਾਨੀ ਦਾ ਮਾਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ’ਚ ਕੈਬਨਿਟ ਮੰਤਰੀ ਆਤਿਸ਼ੀ ਨੂੰ ਮਾਨਹਾਨੀ ਦੇ ਇਕ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਤਿਸ਼ੀ ਨੂੰ 20 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ’ਤੇ ਜ਼ਮਾਨਤ ਦਿੱਤੀ ਹੈ। ਜਿਕਰਯੋਗ ਹੈ ਕਿ ਆਤਿਸ਼ੀ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦ ਰਹੀ ਹੈ। ਇਸ ਬਿਆਨ ਨੂੰ ਲੈ ਕੇ ਦਿੱਲੀ ਭਾਜਪਾ ਦੇ ਆਗੂ ਪ੍ਰਵੀਨ ਸ਼ੰਕਰ ਕਪੂਰ ਨੇ ਆਤਿਸ਼ੀ ਖਿਲਾਫ਼ ਮਾਨਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।

RELATED ARTICLES

Most Popular

Recent Comments