HomePunjabi Newsਕੇਜਰੀਵਾਲ ਯਮੁਨਾ ਜ਼ਹਿਰ ਵਿਵਾਦ ਮਾਮਲੇ ’ਤੇ ਚੋਣ ਕਮਿਸ਼ਨ ਨੂੰ ਮਿਲੇ

ਕੇਜਰੀਵਾਲ ਯਮੁਨਾ ਜ਼ਹਿਰ ਵਿਵਾਦ ਮਾਮਲੇ ’ਤੇ ਚੋਣ ਕਮਿਸ਼ਨ ਨੂੰ ਮਿਲੇ

ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਹੋਵੇਗੀ : ਚੋਣ ਕਮਿਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦੇ ਦਫਤਰ ਪਹੁੰਚੇ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ।

ਮਿਲੀ ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਦਿੱਲੀ ’ਚ ਆਉਣ ਵਾਲੇ ਪਾਣੀ ਵਿਚ ਜ਼ਹਿਰ ਮਿਲਾਉਣ ਦੀ ਭਾਜਪਾ ਦੀ ਸਾਜਿਸ਼ ਦਾ ਪੂਰਾ ਘਟਨਾਕ੍ਰਮ ਦੱਸਿਆ ਹੈ। ਇਸ ਤੋਂ ਬਾਅਦ ਕਮਿਸ਼ਨ ਨੇ ਕਿਹਾ ਕਿ ਉਹ ਪੂਰੇ ਇਸ ਮਾਮਲੇ ਦੀ ਤੱਥਾਂ ਦੇ ਅਧਾਰ ’ਤੇ ਜਾਂਚ ਕਰੇਗਾ ਅਤੇ ਫਿਰ ਕੋਈ ਫੈਸਲਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਵਿਚ ਜ਼ਹਿਰੀਲਾ ਪਾਣੀ ਭੇਜ ਕੇ ਆਰਟੀਫੀਸ਼ੀਅਲ ਵਾਟਰ ਕ੍ਰਾਈਸਿਸ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ  ਅਤੇ ਇਹ ਇਕ ਜੁਰਮ ਹੈ। ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦੇ ਸੀਐਮ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।  

RELATED ARTICLES

Most Popular

Recent Comments