ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ। ਇਸ ਸੂਬਾ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਰਹਿਣਗੇ।
ਸੂਬੇ ਦੀਆਂ 13,098 ਪੰਚਾਇਤਾਂ ਦੀ ਹੋਈ ਚੋਣ ਵਿਚ 3812 ਸਰਪੰਚ ਤੇ 45,595 ਪੰਚ ਸਰਬ ਸੰਮਤੀ ਨਾਲ ਚੁਣੇ ਗਏ ਹਨ। ਸੂਬੇ ਵਿਚ ਕੁੱਲ 13,130 ਪੰਚਾਇਤਾਂ ਹਨ, ਜਿਨ੍ਹਾਂ ਵਿਚੋਂ 138 ਪੰਚਾਇਤਾਂ ਦੀਆਂ ਚੋਣਾਂ ਰੱਦ ਹੋ ਗਈਆਂ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਚਾਇਤ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ਜਾਂ ਬਲਾਕ ਪੱਧਰ ’ਤੇ ਸਹੁੰ ਚੁਕਾਈ ਜਾ ਸਕਦੀ ਹੈ।