HomePunjabi Newsਕੇਜਰੀਵਾਲ ਫਿਰ ਪਹੁੰਚਣਗੇ ਹੁਸ਼ਿਆਰਪੁਰ ਦੇ ਵਿਪਾਸਨਾ ਕੇਂਦਰ

ਕੇਜਰੀਵਾਲ ਫਿਰ ਪਹੁੰਚਣਗੇ ਹੁਸ਼ਿਆਰਪੁਰ ਦੇ ਵਿਪਾਸਨਾ ਕੇਂਦਰ

ਭਗਵੰਤ ਮਾਨ ਦੀ ਸਰਕਾਰ ’ਤੇ ਉਠਣ ਲੱਗੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਦੇ ਵਿਪਾਸਨਾ ਕੇਂਦਰ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਵੀ ਕੇਜਰੀਵਾਲ ਵਿਪਾਸਨਾ ਕੇਂਦਰ ਜਾ ਚੁੱਕੇ ਹਨ। ਧਿਆਨ ਰਹੇ ਕਿ ਜਦੋਂ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਕੂਲਾਂ ਦਾ ਦੌਰਾ ਕੀਤਾ ਸੀ, ਉਸ ਸਮੇਂ ਵੀ ਕਾਫੀ ਵਿਵਾਦ ਹੋਇਆ ਸੀ। ਹੁਣ ਫਿਰ ਵਿਰੋਧੀ ਸਿਆਸੀ ਪਾਰਟੀਆਂ ਨੇ ਕੇਜਰੀਵਾਲ ਦੇ ਪੰਜਾਬ ਦੌਰੇ ਨੂੰ ਲੈ ਕੇ ਭਗਵੰਤ ਮਾਨ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ।

ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਦਿੱਲੀ ਦਾ ਦਖਲ ਵਧਦਾ ਜਾ ਰਿਹਾ ਹੈ ਅਤੇ ਸੀਐਮ ਭਗਵੰਤ ਮਾਨ ਇਸ ਵੱਲ ਧਿਆਨ ਨਹੀਂ ਦੇ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਅਤੇ ਸਿਸੋਦੀਆ ਦੋਵੇਂ ਹੀ ਹਾਰ ਗਏ ਸਨ। 

RELATED ARTICLES

Most Popular

Recent Comments