ਚੰਡੀਗੜ੍ਹ ’ਚ ਸਲਾਹਕਾਰ ਦੇ ਅਹੁਦੇ ’ਤੇ ਮੁੜ ਵਿਚਾਰ ਕਰੇ ਸਰਕਾਰ : ਸੰਧਵਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਵਲੋਂ ਚੰਡੀਗੜ੍ਹ ਵਿਚ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ ਅਤੇ ਹੁਣ ਮੁੱਖ ਸਕੱਤਰ ਦੀ ਇਸ ਅਹੁਦੇ ’ਤੇ ਨਿਯੁਕਤੀ ਕੀਤੀ ਜਾਵੇਗੀ। ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਭਾਜਪਾ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ ਨਿੰਦਾ ਕਰ ਰਹੀਆਂ ਹਨ।
ਇਸਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਦੇ ਇਸ ਫੈਸਲੇ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਵਸਾਇਆ ਗਿਆ ਹੈ ਅਤੇ ਇਸ ’ਤੇ ਪੰਜਾਬ ਦਾ ਹੀ ਪੂਰਾ ਅਧਿਕਾਰ ਹੈ। ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਚੰਡੀਗੜ੍ਹ ਵਿਚ ਸਲਾਹਕਾਰ ਦੇ ਅਹੁਦੇ ਨੂੰ ਬਰਕਰਾਰ ਰੱਖਿਆ ਜਾਵੇ।