Saturday, July 27, 2024
HomePunjabi Newsਲਾਲੂ ਯਾਦਵ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੀਆਂ ਨੂੰ ਅੰਤਰਿਮ ਜ਼ਮਾਨਤ; ਲੈਂਡ...

ਲਾਲੂ ਯਾਦਵ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੀਆਂ ਨੂੰ ਅੰਤਰਿਮ ਜ਼ਮਾਨਤ; ਲੈਂਡ ਫਾਰ ਜੌਬਜ਼ ਮਾਮਲੇ ’ਚ ਅਗਲੀ ਸੁਣਵਾਈ 28 ਫਰਵਰੀ ਨੂੰ

ਨਵੀਂ ਦਿੱਲੀ/ਬਿਊਰੋ ਨਿਊਜ਼ : ਲੈਂਡ ਫਾਰ ਜੌਬਜ਼ ਮਾਮਲੇ ਵਿਚ ਦਿੱਲੀ ਦੀ ਰਾਊਜ਼ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਬੇਟੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ ਨੂੰ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ 1 ਲੱਖ ਰੁਪਏ ਦਾ ਜ਼ਮਾਨਤੀ ਬਾਂਡ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਆਉਂਦੀ 28 ਫਰਵਰੀ ਨੂੰ ਹੋਵੇਗੀ। ਰਾਬੜੀ ਦੇਵੀ, ਮੀਸਾ ਭਾਰਤੀ ਅਤੇ ਹੇਮਾ ਯਾਦਵ ਦੇ ਨਾਲ ਹੀ ਹਿਰਦੇਨੰਦ ਨੂੰ ਵੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਚਾਰਾਂ ਵਲੋਂ ਅਦਾਲਤ ਵਿਚ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਸੀ। ਅਦਾਲਤ ਵਿਚ ਆਰੋਪੀਆਂ ਦੀ ਅਰਜ਼ੀ ’ਤੇ ਸੁਣਵਾਈ ਦੇ ਦੌਰਾਨ ਈ.ਡੀ. ਨੇ ਇਨ੍ਹਾਂ ਆਰੋਪੀਆਂ ਦਾ ਸਖਤ ਵਿਰੋਧ ਵੀ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੂੰ ਰੈਗੂਲਰ ਬੇਲ ਨਹੀਂ ਦਿੱਤੀ ਜਾਣੀ ਚਾਹੀਦੀ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਈ.ਡੀ. ਨੇ ਲਾਲੂ ਪ੍ਰਸਾਦ ਯਾਦਵ ਕੋਲੋਂ ਵੀ ਕਰੀਬ 10 ਘੰਟੇ ਪੁੱਛਗਿੱਛ ਕੀਤੀ ਸੀ ਅਤੇ ਬਿਹਾਰ ਦੇ ਸਾਬਕਾ ਡਿਪਟੀ ਸੀਐਮ ਅਤੇ ਲਾਲੂ ਯਾਦਵ ਦੇ ਪੁੱਤਰ ਤੇਜਸਵੀ ਯਾਦਵ ਕੋਲੋਂ ਵੀ ਸਵਾਲ-ਜਵਾਬ ਪੁੱਛੇ ਗਏ ਸਨ।

RELATED ARTICLES

Most Popular

Recent Comments