ਲੋਕ ਸਭਾ ਚੋਣਾਂ ਜਿਵੇਂ ਜਿਵੇਂ ਨਜ਼ਦੀਕ ਆ ਰਹੀਆਂ ਹਨ ਉਵੇਂ ਹੀ ਰਾਜਸੀ ਪਾਰਟੀਆਂ ਵੀ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ । ਇਸੇ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਸਟਾਰ ਚੋਣ ਪ੍ਰਚਾਰਕ ਦੇ ਤੌਰ ਤੇ ਪ੍ਰਚਾਰ ਕਰ ਰਹੇ ਹਨ । ਅਤੇ ਉਮੀਦਵਾਰਾਂ ਦੇ ਹੱਕ ਵਿੱਚ ਜਾ ਕੇ ਵੱਡੀਆਂ ਰੈਲੀਆਂ ਵਿੱਚ ਹਿੱਸਾ ਲੈ ਰਹੇ ਹਨ।
ਦੁਆਬਾ ਇਲਾਕੇ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ ਵਡੀ ਰੈਲੀ ਕੀਤੀ ਸੀ ਉਸ ਤੋਂ ਬਾਅਦ CM ਭਗਵੰਤ ਮਾਨ ਦੀ ਅਗਵਾਈ ‘ਚ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਦੀ ਮੌਜੂਦਗੀ ਦੌਰਾਨ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ AAP ਦੇ ਪਰਿਵਾਰ ‘ਚ ਸ਼ਾਮਿਲ ਹੋ ਗਏ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਰਾਹੀਂ ਦਿੱਤੀ ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਹਨਾਂ ਆਗੂਆਂ ਦੇ ਸ਼ਾਮਿਲ ਹੋਣ ਨਾਲ ਬਲ ਮਿਲਿਆ ਹੈ ਦੋਨਾਂ ਆਗੂਆਂ ਦਾ ਪਾਰਟੀ ਵਿੱਚ ਆਉਣ ਤੇ ਸਵਾਗਤ ਕੀਤਾ ਜਾਂਦਾ ਹੈ।