More
    HomePunjabi Newsਡੇਰਾ ਰਾਧਾ ਸੁਆਮੀ ਦੇ ਮੁਖੀ ਸਣੇ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਨਵੀਂ...

    ਡੇਰਾ ਰਾਧਾ ਸੁਆਮੀ ਦੇ ਮੁਖੀ ਸਣੇ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਨਵੀਂ ਦਿੱਲੀ ਵਿਖੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ

    ਚੰਡੀਗੜ੍ਹ/ਬਿਊਰੋ ਨਿਊਜ਼  : ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਲੀਮੈਂਟ ’ਚ ਸ਼ਿਰਕਤ ਕੀਤੀ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਪਾਰਲੀਮੈਂਟ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ, ਜਿਸ ਤਹਿਤ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵੀ ਵਿਸ਼ੇਸ਼ ਤੌਰ ’ਤੇ ਪਾਰਲੀਮੈਂਟ ਵਿਚ ਸ਼ਿਰਕਤ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ।

    ਇਸ ਮੌਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਾਰੇ ਧਰਮਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਸੀਂ ਸਾਰੇ ਇੱਕ ਹਾਂ। ਧਰਮ ਤੋਂ ਪਹਿਲਾਂ ਇਨਸਾਨੀਅਤ ਹੈ ਅਤੇ ਸਾਨੂੰ ਸਾਰਿਆਂ ਨੂੰ ਇਨਸਾਨੀਅਤ ਦੀ ਸੇਵਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੋਚ ਅਤੇ ਰਸਤੇ ਵੱਖ-ਵੱਖ ਹੋ ਸਕਦੇ ਹਨ, ਪਰ ਪਰਮਪਿਤਾ ਪ੍ਰਮਾਤਮਾ ਇਕ ਹੀ ਹੈ। ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨੇ ਸਾਰਿਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੱਖ-ਵੱਖ ਧਰਮਾਂ ਦੇ ਆਗੂ ਵੀ ਮੌਜੂਦ ਸਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ। 

    RELATED ARTICLES

    Most Popular

    Recent Comments