More
    HomePunjabi Newsਮਜੀਠੀਆ ਦੂਜੇ ਦਿਨ ਮੁੜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼

    ਮਜੀਠੀਆ ਦੂਜੇ ਦਿਨ ਮੁੜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼

    ਮਜੀਠੀਆ ਦੂਜੇ ਦਿਨ ਮੁੜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼

    ਪਟਿਆਲਾ/ਬਿਊਰੋ ਨਿਊਜ਼ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਪਟਿਆਲਾ ’ਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ‘ਸਿਟ’ ਅੱਗੇ ਪੇਸ਼ ਹੋਏ ਹਨ। ਵਿਸ਼ੇਸ਼ ਜਾਂਚ ਟੀਮ ਸਾਢੇ ਤਿੰਨ ਸਾਲ ਪੁਰਾਣੇ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਮਜੀਠੀਆ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ। ਯਾਦ ਰਹੇ ਕਿ ਸਿਟ ਵੱਲੋਂ ਲੰਘੇ ਕੱਲ੍ਹ ਸੋਮਵਾਰ ਨੂੰ ਵੀ ਮਜੀਠੀਆ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਗਈ ਸੀ।

    ਇਹ ਪੁੱਛ ਪੜਤਾਲ ਪਟਿਆਲਾ ’ਚ ਪੁਲਿਸ ਲਾਈਨ ਸਥਿਤ ‘ਸਿਟ’ ਦੇ ਦਫਤਰ ਵਿੱਚ ਚੱਲੀ ਹੈ। ਵਿਸ਼ੇਸ਼ ਜਾਂਚ ਟੀਮ ਵਿੱਚ ਹਰਚਰਨ ਸਿੰਘ ਭੁੱਲਰ ਚੇਅਰਮੈਨ ਹਨ। ਜਾਂਚ ਟੀਮ ਵਿਚ ਆਈਪੀਐਸ ਵਰੁਣ ਸ਼ਰਮਾ, ਪਟਿਆਲਾ ਦੇ ਐਸਪੀ ਇਨਵੈਸਟੀਗੇਸ਼ਨ ਯੋਗੇਸ਼ ਸ਼ਰਮਾ ਤੇ ਏਡੀਏ ਅਨਮੋਲਜੀਤ ਸਮੇਤ ਕੁਝ ਹੋਰ ਵੀ ਮੈਂਬਰਾਂ ਵਜੋਂ ਸ਼ਾਮਲ ਹਨ। ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਅਤੇ ਵਕੀਲ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਬਿਕਰਮ ਸਿੰਘ ਮਜੀਠੀਆ ਨਾਲ ਮੌਜੂਦ ਰਹੇ। 

    RELATED ARTICLES

    Most Popular

    Recent Comments