ਸਾਬਕਾ ਜੱਥੇਦਾਰ ਰੋਡੇ ਦੇ ਖਿਲਾਫ਼ NIA ਦੀ ਟੀਮ ਵਲੋਂ RDX ਮਾਮਲੇ ‘ਚ ਵੱਡੀ ਕਾਰਵਾਈ, ਪੁੱਤਰ ਨੂੰ ਲਿਆ ਹਿਰਾਸਤ ‘ਚ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਦੇ ਜਲੰਧਰ ਸਥਿਤ ਘਰ ‘ਚ NIA ਦੀ ਟੀਮ ਵੱਲੋਂ ਵੀਰਵਾਰ ਦੇਰ ਰਾਤ ਛਾਪੇਮਾਰੀ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਮੋਗਾ ਸਥਿਤ ਜੱਦੀ ਪਿੰਡ ਰੋਡੇ ਵਿਖੇ ਘਰ ‘ਚ ਛਾਪੇਮਾਰੀ ਕੀਤੀ ਗਈ। ਪਿੰਡ ਰੋਡੇ ‘ਚ ਤਲਾਸ਼ੀ ਹਾਲੇ ਵੀ ਜਾਰੀ ਹੈ ਜਿੱਥੋਂ ਆਰਡੀਐਕਸ, ਟਿਫਨ ਬੰਬ ਤੇ ਪਿਸਤੌਲ ਬਰਾਮਦ ਹੋਏ।
ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ | ਪਰ ਸੂਤਰਾਂ ਤੋਂ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦੇ ਘਰ ਤੋਂ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ |