More
    HomePunjabi Newsਮਨੀਸ਼ ਸਿਸੋਦੀਆ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

    ਮਨੀਸ਼ ਸਿਸੋਦੀਆ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

    ‘ਆਪ’ ਦੀ ਸਿਖਰਲੀ ਲੀਡਰਸ਼ਿਪ ਨੂੰ ਪੰਜਾਬ, ਗੁਜਰਾਤ ਤੇ ਗੋਆ ਵਿਚ ਤਾਇਨਾਤ ਕਰਨ ਦਾ ਫੈਸਲਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਸੰਸਦੀ ਮਾਮਲਿਆਂ ਬਾਰੇ ਕਮੇਟੀ ਦੀ ਬੈਠਕ ਦੌਰਾਨ ਇਹ ਫੈਸਲਾ ਲਿਆ ਗਿਆ।

    ਮਿਲੀ ਜਾਣਕਾਰੀ ਅਨੁਸਾਰ ‘ਆਪ’ ਨੇ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਸਿਖਰਲੀ ਲੀਡਰਸ਼ਿਪ ਨੂੰ ਤਿੰਨ ਮੁੱਖ ਰਾਜਾਂ- ਪੰਜਾਬ, ਗੁਜਰਾਤ ਤੇ ਗੋਆ ਵਿਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਬੈਠਕ ਵਿਚ ਗੋਪਾਲ ਰਾਏ ਦੀ ਥਾਂ ਸੌਰਭ ਭਾਰਦਵਾਜ ਨੂੰ ਦਿੱਲੀ ਦਾ ਮੁਖੀ ਤੇ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ।  ਮੀਟਿੰਗ ਵਿੱਚ ਦਿੱਲੀ ਲਈ ਪਾਰਟੀ ਦੀਆਂ ਰਣਨੀਤੀਆਂ ਅਤੇ ਪੰਜਾਬ, ਗੁਜਰਾਤ ਤੇ ਗੋਆ ਵਿੱਚ ਇਸਦੇ ਵਿਸਤਾਰ ਦੀਆਂ ਯੋਜਨਾਵਾਂ ’ਤੇ ਚਰਚਾ ਕੀਤੀ ਗਈ। 

    RELATED ARTICLES

    Most Popular

    Recent Comments