Sunday, July 7, 2024
HomePunjabi Newsਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ

ਨਵੀਂ ਦਿੱਲੀ/ਬਿਊਰੋ ਨਿਊਜ਼  : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸਣਯੋਗ ਹੈ ਕਿ ਸਿਸੋਦੀਆ ਦੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 26 ਫਰਵਰੀ 2023 ਨੂੰ ਗਿ੍ਫਤਾਰੀ ਹੋਈ ਸੀ ਅਤੇ ਉਹ ਉਦੋਂ ਤੋਂ ਹੀ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਮਨੀਸ਼ ਸਿਸੋਦੀਆ ਨੇ ਸੀ.ਬੀ.ਆਈ. ਅਤੇ ਈ.ਡੀ. ਦੇ ਮਾਮਲਿਆਂ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਟਰਾਇਲ ਕੋਰਟ ਦੇ ਨਿਰਦੇਸ਼ ਨੂੰ ਚੁਣੌਤੀ ਦਿੱਤੀ ਹੈ।

ਸਿਸੋਦੀਆ ਦੇ ਵਕੀਲ ਨੇ ਦਿੱਲੀ ਦੀ ਅਦਾਲਤ ਵਿਚ ਮਾਮਲਾ ਰੱਖਿਆ ਅਤੇ ਕਿਹਾ ਕਿ ਬਿਨੈਕਾਰ ਵਿਧਾਨ ਸਭਾ ਦਾ ਮੈਂਬਰ ਹੈ। ਇਸੇ ਦੌਰਾਨ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਨੂੰ ਪੜ੍ਹਨ ਦਿਓ ਅਤੇ ਭਲਕੇ ਸ਼ੁੱਕਰਵਾਰ ਨੂੰ ਇਸ ’ਤੇ ਸੁਣਵਾਈ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਸਿਸੋਦੀਆ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। 

RELATED ARTICLES

Most Popular

Recent Comments