HomePunjabi Newsਮਨੀਸ਼ ਸਿਸੋਦੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਮਨੀਸ਼ ਸਿਸੋਦੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਬਣੇ ਹਨ ਸਿਸੋਦੀਆ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਦੋਵਾਂ ਨੇ ਸੂਬੇ ਵਿੱਚ ਸਰਕਾਰ ਅਤੇ ਪਾਰਟੀ ਦੀਆਂ ਨੀਤੀਆਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ। ਸਿਸੋਦੀਆ ਲੰਘੇ ਕੱਲ੍ਹ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਪਹੁੰਚੇ ਸਨ ਅਤੇ ਪਾਰਟੀ ਆਗੂਆਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਸਿਸੋਦੀਆ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿਚ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਸਿਸੋਦੀਆ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ, ਵਿਕਾਸ ਨੂੰ ਤੇਜ਼ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਇਸੇ ਦੌਰਾਨ ਸਿਸੋਦੀਆ ਨੇ ਉਨ੍ਹਾਂ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਲਾਉਣ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। 

RELATED ARTICLES

Most Popular

Recent Comments