More
    HomePunjabi Newsਮਨਜਿੰਦਰ ਸਿੰਘ ਸਿਰਸਾ ਵੱਲੋਂ ਭਗਵੰਤ ਮਾਨ ਨੂੰ ਸੁਚੇਤ ਰਹਿਣ ਦੀ ਸਲਾਹ

    ਮਨਜਿੰਦਰ ਸਿੰਘ ਸਿਰਸਾ ਵੱਲੋਂ ਭਗਵੰਤ ਮਾਨ ਨੂੰ ਸੁਚੇਤ ਰਹਿਣ ਦੀ ਸਲਾਹ

    ਭਗਵੰਤ ਮਾਨ ਨੂੰ ਸੀਐਮ ਦੇ ਅਹੁਦੇ ਤੋਂ ਹਟਾਉਣ ਦੀ ਫਿਰਾਕ ’ਚ ਹੈ ਕੇਜਰੀਵਾਲ : ਭਾਜਪਾ ਦਾ ਆਰੋਪ

    ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦਾ ਕਹਿਣਾ ਹੈ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫਿਰਾਕ ਵਿਚ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਦੱਸਦੀਆਂ ਹਨ ਕਿ ਕੇਜਰਵਾਲ, ਭਗਵੰਤ ਮਾਨ ਨੂੰ ਅਯੋਗ ਦੱਸ ਕੇ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।

    ਦਿੱਲੀ ਦੇ ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਚੋਣ ਜਿੱਤਣ ਵਾਲੇ ਸਿਰਸਾ ਨੇ ਭਗਵੰਤ ਮਾਨ ਨੂੰ ਅਜਿਹਾ ਕੁਝ ਵਾਪਰਨ ਤੋਂ ਪਹਿਲਾਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਵਿਅਕਤੀ ਨਹੀਂ ਚਾਹੁੰਦੇ ਜਿਸ ਨੇ ਦਿੱਲੀ ਨੂੰ ਬਰਬਾਦ ਕਰਕੇ ਪੰਜਾਬ ਨੂੰ ਹੋਰ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬੀ ਕੇਜਰੀਵਾਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। 

    RELATED ARTICLES

    Most Popular

    Recent Comments