More
    HomePunjabi Newsਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ...

    ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ

    ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ
    ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਅਰਜੁਨ ਬਾਦਲ ਨੇ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਸਿਆਸੀ ਹਮਲਾ ਬੋਲਿਆ ਹੈ। ਅਰਜੁਨ ਬਾਦਲ ਨੇ ਦੋਸ਼ ਲਾਇਆ ਕਿ ਰਾਜਾ ਵੜਿੰਗ ਹੰਕਾਰੀ ਦੱਸਿਆ ਹੈ। ਉਹ ਗਰੀਬ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਬਹੁਤ ਗਲਤ ਬੋਲਦਾ ਹੈ ਅਤੇ ਹਲਕੇ ਦੇ ਲੋਕਾਂ ਪ੍ਰਤੀ ਸਹੀ ਸੋਚ ਨਹੀਂ ਰੱਖਦੇ।

    ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਪਿਛਲੀਆਂ ਚੋਣਾਂ ਵਿੱਚ ਡਿੰਪੀ ਢਿੱਲੋਂ ਤੋਂ ਡਰਦਾ ਸੀ ਅਤੇ ਇੱਕ ਵਾਰ ਮਨਪ੍ਰੀਤ ਬਾਦਲ ਦੀ ਕਾਰ ਵਿੱਚ ਬੈਠ ਕੇ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਤੋਂ ਕਿਸੇ ਨੂੰ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦਾ ਵਿਕਾਸ ਕੇਵਲ ਮਨਪ੍ਰੀਤ ਬਾਦਲ ਅਤੇ ਭਾਜਪਾ ਸਰਕਾਰ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਵਿਚਾਲੇ ਸ਼ਬਦੀ ਜੰਗ ਵੀ ਹੋ ਚੁੱਕੀ ਹੈ। ਰਾਜਾ ਵੜਿੰਗ ਨੇ ਮਨਪ੍ਰੀਤ ਨੂੰ ਅੱਤਵਾਦੀ ਵੀ ਕਿਹਾ ਸੀ ਅਤੇ ਮਨਪ੍ਰੀਤ ਨੇ ਰਾਜਾ ਵੜਿੰਗ ਨੂੰ ਗਿੱਦੜ ਵੀ ਕਿਹਾ ਸੀ। ਹੁਣ ਜਦੋਂ ਵੋਟਾਂ ਦੀ ਤਰੀਕ ਨੇੜੇ ਆ ਗਈ ਹੈ ਤਾਂ ਆਗੂਆਂ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ।

    RELATED ARTICLES

    Most Popular

    Recent Comments