More
    HomePunjabi Newsਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਸ੍ਰੀ ਅਕਾਲ ਤਖਤ...

    ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੇ ਆਪਣੇ ਸਪੱਸ਼ਟੀਕਰਨ

    7 ਸਾਬਕਾ ਅਕਾਲੀ ਮੰਤਰੀ ਦੇ ਚੁੱਕੇ ਹਨ ਆਪਣਾ-ਆਪਣਾ ਸਪੱਸ਼ਟੀਕਰਨ

    ਅੰਮਿ੍ਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਆਪੋ-ਆਪਣੇ ਸਪਸ਼ਟੀਕਰਨ ਸੌਂਪ ਦਿੱਤੇ ਹਨ। ਜ਼ਿਕਰਯੋਗ ਹੈ ਕਿ 2007 ਤੋਂ 2017 ਤੱਕ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਉਸ ਸਮੇਂ ਦੇ 17 ਅਕਾਲੀ ਮੰਤਰੀਆਂ ਕੋਲੋਂ ਵੀ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ।

    ਧਿਆਨ ਰਹੇ ਕਿ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਵੀ ਆਪਣਾ-ਆਪਣਾ ਸਪੱਸ਼ਟੀਕਰਨ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੌਂਪ ਦਿੱਤਾ ਗਿਆ ਹੈ। ਹੁਣ ਤੱਕ 7 ਸਾਬਕਾ ਅਕਾਲੀ ਮੰਤਰੀ ਆਪੋ-ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ ਅਤੇ ਬਾਕੀਆਂ ਦੇ ਸਪੱਸ਼ਟੀਕਰਨ ਦੀ ਉਡੀਕ ਕੀਤੀ ਜਾ ਰਹੀ ਹੈ।   

    RELATED ARTICLES

    Most Popular

    Recent Comments