More
    HomePunjabi Newsਭਾਰਤ ਅਤੇ ਸਿੰਗਾਪੁਰ ਵਿਚਾਲੇ ਹੋਏ ਕਈ ਸਮਝੌਤਿਆਂ ’ਤੇ ਹੋਏ ਦਸਤਖਤ

    ਭਾਰਤ ਅਤੇ ਸਿੰਗਾਪੁਰ ਵਿਚਾਲੇ ਹੋਏ ਕਈ ਸਮਝੌਤਿਆਂ ’ਤੇ ਹੋਏ ਦਸਤਖਤ

    ਭਾਰਤ ਵਿਚ ਬਣਾਉਣਾ ਚਾਹੁੰਦਾ ਹਾਂ ਕਈ ਸਿੰਗਾਪੁਰ : ਪੀਐਮ ਮੋਦੀ

    ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਸਿੰਗਾਪੁਰ ਪਹੁੰਚੇ ਸਨ। ਇਸ ਦੌਰਾਨ ਪੀਐਮ ਮੋਦੀ ਸਿੰਗਾਪੁਰ ਦੀ ਸੰਸਦ ਵਿਖੇ ਵੀ ਪਹੁੰਚੇ। ਜਿੱਥੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ। ਪੀਐਮ ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਸਾਡੀ ਪਹਿਲੀ ਮੁਲਾਕਾਤ ਹੈ ਅਤੇ ਮੇਰੇ ਵਲੋਂ ਤੁਹਾਨੂੰ ਬਹੁਤ-ਬਹੁਤ ਵਧਾਈਆਂ।

    ਉਨ੍ਹਾਂ ਕਿਹਾ ਕਿ ਸਿੰਗਾਪੁਰ ਸਿਰਫ ਇਕ ਸਹਾਇਕ ਦੇਸ਼ ਹੀ ਨਹੀਂ ਸਗੋਂ ਹਰ ਵਿਕਾਸਸ਼ੀਲ ਦੇਸ਼ ਲਈ ਪ੍ਰੇਰਨਾ ਸਰੋਤ ਹੈ। ਅਸੀਂ ਭਾਰਤ ਵਿਚ ਕਈ ਸਿੰਗਾਪੁਰ ਵੀ ਬਣਾਉਣਾ ਚਾਹੁੰਦੇ ਹਾਂ ਤੇ ਮੈਨੂੰ ਖੁਸ਼ੀ ਹੈ ਕਿ ਅਸੀਂ ਇਸ ਦਿਸ਼ਾ ਵਿਚ ਮਿਲ ਕੇ ਕੋਸ਼ਿਸ਼ ਕਰ ਰਹੇ ਹਾਂ। ਭਾਰਤ ਅਤੇ ਸਿੰਗਾਪੁਰ ਨੇ ਸੈਮੀਕੰਡਕਟਰ, ਡਿਜੀਟਲ ਤਕਨੀਕ, ਸਿਹਤ ਸਹਿਯੋਗ ਅਤੇ ਹੁਨਰ ਵਿਕਾਸ ਦੇ ਖੇਤਰਾਂ ਵਿਚ ਮਹੱਤਵਪੂਰਨ ਸਮਝੌਤਿਆਂ ’ਤੇ ਦਸਤਖਤ ਕੀਤੇ। ਸਮਝੌਤੇ ਅਨੁਸਾਰ ਦੋਵੇਂ ਦੇਸ਼ ਸੈਮੀਕੰਡਕਟਰ, ਕਲਸਟਰ ਡਿਵੈਲਪਮੈਂਟ, ਸੈਮੀਕੰਡਕਟਰ ਡਿਜ਼ਾਈਨਿੰਗ ਅਤੇ ਨਿਰਮਾਣ ’ਤੇ ਧਿਆਨ ਦੇਣਗੇ।   

    RELATED ARTICLES

    Most Popular

    Recent Comments